ਮੁੱਖ ਪੰਨਾ | ਪੰਜਾਬ ਬਾਰੇ | ਪੰਜਾਬੀ ਸੱਭਿਆਚਾਰ | ਅਜ਼ਾਇਬਘਰ | ਮਨ ਪਰਚਾਵਾ | ਖੁੰਢ ਚਰਚਾ | ਫੁੱਟਕਲ | ਗੈਸਟਬੁੱਕ | ਸਾਡਾ ਸੰਪਰਕ

ਤੁਸੀਂ ਇਸ ਵੇਲੇ: ਮਨ ਪਰਚਾਵਾ > ਨਚਣ-ਗਾਉਣ > ਲੁੱਡੀ

ਲੁੱਡੀ
ਟੋਲੀ ਦੀ ਗਿਣਤੀ:ਘੱਟੋ-ਘੱਟ 4
ਵਰਤੇ ਜਾਂਦੇ ਸਾਜ਼:ਪੰਜਾਬੀ ਢੋਲ
ਵਰਗ:ਮਰਦਾਂ ਦਾ ਲੋਕ-ਨਾਚ

ਸੰਖੇਪ ਬਿਓਰਾ:
ਲੁੱਡੀ ਸਾਂਝੇ ਪੰਜਾਬ ਦੇ ਉੱਤਰ-ਪੱਛਮੀ ਨੀਮ ਪਹਾੜੀ ਅਤੇ ਕੁਝ ਮੈਦਾਨੀ ਇਲਾਕੇ ਵਿੱਚ ਪ੍ਰਚਲਿਤ ਰਿਹਾ ਹੈ। ਲਚਕ ਅਤੇ ਮਸਤੀ ਭਰਪੂਰ ਅਦਾਵਾਂ ਵਾਲਾ ਸਰਲ-ਸਹਿਜ ਹੋਣ ਸਦਕਾ ਇਸ ਨੂੰ ਇਸਤਰੀ-ਨਾਚ ਵੀ ਸਮਝ ਲਿਆ ਜਾਂਦਾ ਰਿਹਾ ਹੈ, ਇਸ ਦਾ ਕਾਰਨ ਇਹ ਹੈ ਕਿ ਇਹ ਲੋਕ-ਨਾਚ ਸ਼ਾਂਤਮਈ ਖੇਤਰਾਂ ਵਿੱਚ ਪ੍ਰਚਲਿਤ ਰਿਹਾ, ਜਿਸ ਦੇ ਸਿੱਟੇ ਵਜੋਂ ਉਹਨਾਂ ਲੋਕਾਂ ਦੀ ਜੀਵਨ ਤੋਰ ਉਤਨੀ ਕਰੜੀ ਨਾ ਹੋ ਸਕੀ ਜਿੰਨੀ ਭੰਗੜੇ ਅਤੇ ਝੂਮਰ ਦੇ ਨਾਚਾਂ ਵਾਲੇ ਖੇਤਰਾਂ ਵਿੱਚ ਵਸਦੇ ਪੰਜਾਬੀਆਂ ਦੀ ਸੀ। ਮੂਲ ਰੂਪ ਵਿੱਚ ਇਹ ਨਾਚ ਜਿੱਤ ਜਾਂ ਖੁਸ਼ੀ ਦਾ ਨਾਚ ਹੈ। ਇਸ ਦੀਆਂ ਤਾਲਾਂ ਸਧਾਰਨ ਹੁੰਦੀਆਂ ਹਨ। ਆਮ ਤੌਰ ਤੇ ਲੁੱਡੀ-ਨਾਚ ਨੱਚਦੇ ਸਮੇਂ ਪਹਿਲਾਂ ਤਾਂ ਛਾਤੀ ਅੱਗੇ ਤਾੜੀ ਮਾਰਦੇ, ਅੱਖਾਂ ਮਟਕਾਉਂਦੇ, ਮੋਢੇ ਹਿਲਾਉਂਦੇ ਅਤੇ ਲੱਕ ਹਿਲਾਉਂਦੇ ਹੋਏ, ਘੇਰੇ ਦੇ ਅੰਦਰ ਢੋਲ ਦੇ ਤਾਲ ਨਾਲ ਤੁਰਦੇ ਹਨ। ਫੇਰ ਢੋਲੀ ਦੁਆਰਾ ਢੋਲ ਤੇ ਕੀਤੇ ਸੰਕੇਤ ਅਨੁਸਾਰ ਨਾਚ-ਮੁਦਰਾ ਬਦਲ ਕੇ ਤਿੰਨ ਤਾੜੀਆਂ ਮਾਰਦੇ ਹਨ। ਢੋਲ ਦੀ ਨੀੜੀਂ ਸੁਰ ਵਾਲੀ ਥਾਪ ਦੇ ਸੰਕੇਤ ਤੇ ਨਵੀਂ ਮੁਦਰਾ ਦਾ ਪ੍ਰਗਟਾ ਕਰਨ ਵਾਸਤੇ ਨਚਾਰ ਪਹਿਲਾਂ ਸੱਜੀ ਬਾਂਹ ਤੇ ਸੱਜੀ ਲੱਤ ਚੁੱਕ ਕੇ ਖੱਬੇ ਪੈਰ ਨਾਲ ਉਛਲਦੇ ਹਨ। ਇਸ ਪ੍ਰਕਾਰ ਨੱਚਦੇ ਨਚਾਰਾਂ ਦਾ ਮੋਢਾ, ਪੈਰ ਅਤੇ ਤਾੜੀ ਦੇ ਕਾਰਜ ਵਿੱਚ ਸਮਤਾ ਆ ਜਾਂਦੀ ਹੈ। ਇਸ ਲੋਕ-ਨਾਚ ਦੀ ਵਿਲੱਖਣਤਾ ਇਹ ਹੈ ਕਿ ਇਸ ਵਿੱਚ ਲੋਕ-ਗੀਤ ਨਹੀਂ ਬੋਲੇ ਜਾਂਦੇ, ਮਸਤੀ ਵਿੱਚ ਆਏ ਗੱਭਰੂ ਆਪਣੇ ਮੂੰਹ ਵਿੱਚੋਂ ਕਈ ਪ੍ਰਕਾਰ ਦੀਆਂ ਅਵਾਜ਼ਾਂ ਕੱਢ ਕੇ ਰਸਕਤਾ ਭਰ ਲੈਂਦੇ ਹਨ। ਅਜੋਕੇ ਯੁੱਗ ਵਿੱਚ ਇਸ ਲੋਕ-ਨਾਚ ਦੀ ਵੱਖਰੀ ਪਛਾਣ ਵੀ ਭੰਗੜੇ ਦੀਆਂ ਇੱਕ ਦੋ ਚਾਲਾਂ ਵਿੱਚ ਹੀ ਸਿਮਟ ਕੇ ਰਹਿ ਗਈ ਵੇਖਣ ਨੂੰ ਮਿਲਦੀ ਹੈ, ਅਸਲ ਮੁਹਾਂਦਰਾ ਲੁਪਤ ਹੋ ਰਿਹਾ ਹੈ।

ਪਿਛਲੇ ਪੰਨੇ ਤੇ ਜਾਣ ਲਈ ਇਥੇ ਦਬਾਓ


Advertisement Zone Below

ਸਭ ਹੱਕ ਰਾਖਵੇਂ ਹਨ © ੨੦੦੮
ਸਰਦਾਰੀ ਕਲੱਬ (ਪੰਜਾਬ)